Basic Computer Knowledge
رفتن به کانال در Telegram
🖥Internet 🖥Memory 🖥Operating Systems 🖥CPU 🖥Computer networks 🖥Cybersecurity 🖥Fundamental of hardware 🖥Software 🖥Computer components 🖥Hard disk 🖥Microsoft Office 🖥Motherboard 🖥Programming 🖥Storage 🖥Troubleshooting 🖥Websites 🖥Word processor
نمایش بیشتر2 582
مشترکین
اطلاعاتی وجود ندارد24 ساعت
-77 روز
-4830 روز
آرشیو پست ها
9ਵੀਂ ਅਤੇ12ਵੀ All ਕੈਰੀਅਰ education fully details , ਟੀਮ :- ਸਕੂਲ ਸਿੱਖਿਆ ਵਿਭਾਗ, ਪੰਜਾਬ
ਮਿਆਣੀ ਭੱਗੂਪੁਰੀਆ ਦੀ ਅਧਿਆਪਕਾ ਨੇ ਸਾਥੀ ਅਧਿਆਪਕਾਵਾਂ ਤੋ ਤੰਗ ਆ ਕੇ ਕੀਤੀ ਖੁਦਕੁਸ਼ੀ , ਮਾਮਲਾ ਦਰਜ਼
ਨਡਾਲਾ,3 ਮਈ
ਰਘਬਿੰਦਰ ਸਿੰਘ
ਥਾਣਾ ਬੇਗੋਵਾਲ ਅਧੀਨ ਪਿੰਡ ਮਿਆਣੀ ਭੱਗੂਪੁਰੀਆ ਵਾਸੀ ਨਮਰਤਾ ਸ਼ਰਮਾ ਵੱਲੋਂ ਸਰਕਾਰੀ ਹਾਈ ਸਕੂਲ ਭਦਾਸ ਦੀਆਂ ਦੋ ਅਧਿਆਪਕਾਂਵਾਂ ਵੱਲੋਂ ਕਥਿਤ ਤੌਰ ਤੇ ਜ਼ਲੀਲ ਕਰਨ ਤੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ । ਇਸ ਸਬੰਧੀ ਬੇਗੋਵਾਲ ਪੁਲਿਸ ਵੱਲੋਂ ਮਿਲੇ ਸਬੂਤਾਂ ਦੇ ਆਧਾਰ ਤੇ ਦੋਵਾਂ ਅਧਿਆਪਕਾਂਵਾਂ ਰਵਨੀਤ ਕੌਰ ਤੇ ਮਨਪ੍ਰੀਤ ਕੌਰ ਵਾਸੀ ਬੇਗੋਵਾਲ ਦੇ ਖਿਲਾਫ ਪਰਚਾ ਦਰਜ ਕਰ ਲਿਆ ਹੈ । । ਇਸ ਸਬੰਧੀ ਮ੍ਰਿਤਕ ਅਧਿਆਪਕਾ ਦੇ ਪਤੀ ਵਿਸ਼ਾਲ ਬਜਾਜ ਪੁੱਤਰ ਅਸ਼ੋਕ ਬਜਾਜ ਵਾਸੀ ਪਿੰਡ ਮਿਆਣੀ ਭੱਗੂਪੁਰੀਆ ਵੱਲੋਂ ਪੁਲਿਸ ਨੂੰ ਦਿਤੇ ਬਿਆਨਾ ਚ ਦੱਸਿਆ ਕਿ ਉਹ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੰਡ ਕੁੱਲਾ ਵਿਖੇ ਬਤੌਰ ਈਟੀਟੀ ਟੀਚਰ ਲੱਗਾ ਹੋਇਆ ਹੈ | 2 ਮਈ ਨੂੰ ਮੇਰੀ ਪਤਨੀ ਨਮਰਤਾ ਸ਼ਰਮਾ ਉਮਰ 40 ਸਾਲ ਵਕਤ ਕਰੀਬ 9.30 ਵਜੇ ਦਿਨ ਆਪਣੀ ਡਿਊਟੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਭਦਾਸ ਗਈ ਸੀ । ਅਤੇ ਕਰੀਬ 12.15 ਵਜੇ ਦਿਨ ਉਹ ਸਕੂਲ ਤੋਂ ਘਰ ਵਾਪਸ ਆ ਗਈ ਸੀ ਤੇ ਮੇਰੀ ਪਤਨੀ ਨੇ ਸਕੂਲ ਵਾਪਸ ਘਰ ਆ ਕੇ ਮੈਨੂੰ ਦੱਸਿਆ ਕਿ ਮੇਰੀ ਰਵਨੀਤ ਕੌਰ ਅਤੇ ਮਨਦੀਪ ਕੌਰ ਨਾਲ ਸਕੂਲ ਲੋਟ ਜਾਣ ਤੋਂ ਬਹਿਸ ਹੋਈ ਹੈ ਤੇ ਰਵਨੀਤ ਕੌਰ ਤੇ ਮਨਦੀਪ ਕੌਰ ਨੇ ਉਸ ਨੂੰ ਜਲੀਲ ਕੀਤਾ ਤੇ ਮਾੜਾ ਚੰਗਾ ਬੋਲਿਆ ਹੈ ਤੇ ਮੈਂ ਆਪਣੀ ਪਤਨੀ ਨੂੰ ਕਿਹਾ ਕਿ ਮੈਂ ਪਰਸੋਂ ਆਪ ਤੇਰੇ ਨਾਲ ਜਾ ਕੇ ਸਕੂਲ ਦੀਆ ਮੈਡਮਾ ਨਾਲ ਗੱਲ ਕਰਕੇ ਆਵਾਗਾ ਉਸ ਤੋਂ ਬਾਅਦ ਮੈਂ ਤੇ ਮੇਰੀ ਪਤਨੀ ' ਲੜਕਾ ਸ਼ਮੀਰ ਬਜਾਜ ਖਾਣਾ ਖਾ ਕੇ ਆਪਣੇ ਘਰ ਰਾਤ ਨੂੰ ਬੈਠੇ ਸੀ ਤਾ ਵਕਤ ਕਰੀਬ 10 -00 ਵਜੇ ਰਾਤ ਮੇਰੀ ਪਤਨੀ ਨਮਰਤਾ ਸ਼ਰਮਾ ਮੇਰੇ ਕਮਰੇ ਵਿੱਚ ਉੱਠ ਕੇ ਦੂਸਰੇ ਕਮਰੇ ਵਿੱਚ ਚਲੀ ਗਈ ਜਿਸ ਤੇ ਮੇਰਾ ਬੇਟਾ ਮੇਰੀ ਪਤਨੀ ਨੂੰ ਬੁਲਾਉਣ ਗਿਆ ਪਰ ਉਹ ਨਹੀਂ ਆਈ ਫਿਰ ਅਚਾਨਕ 15 ਮਿੰਟ ਬਾਅਦ ਮੇਰੀ ਘਰਵਾਲੀ ਆਪਣੇ ਕਮਰੇ ਵਿੱਚੋਂ ਬਾਹਰ ਆਈ ਤੇ ਉਸ ਨੇ ਮੇਰੇ ਕਮਰੇ ਵਾਲੇ ਦਰਵਾਜੇ ਦਾ ਬਾਹਰੋਂ ਕੁੰਡਾ ਲਾ ਦਿੱਤਾ , ਜਿਸ ਤੇ ਮੈਂ ਅਤੇ ਮੇਰੇ ਬੇਟੇ ਨੇ ਅਵਾਜਾ ਮਾਰੀਆ ਪਰ ਉਸ ਨੇ ਕੁੰਡਾ ਨਹੀਂ ਖੋਲਿਆ ਇਸ ਤੋਂ ਆਪਣੀ ਮੇਰੇ ਮਾਤਾ ' ਜਸਵੰਤ ਰਾਣੀ ਦੇ ਫੋਨ ਤੇ ਫੋਨ ਕੀਤਾ ਜਿਸ ਤੇ ਮੇਰਾ ਭਰਾ ਦੀਪਕ ਬਜਾਜ ਮੇਰੇ ਘਰ ਆਇ ਕਮਰੇ ਦਾ ਕੁੰਡਾ ਖੋਲਿਆ ਤੇ ਅਸੀਂ ਦੂਸਰੇ ਕਮਰੇ ਵਿੱਚ ਦੇਖਿਆ ਕਿ ਮੇਰੀ ਪਤਨੀ ਨਮਰਤਾ ਸ਼ਰਮਾ ਨੇ ਮੈਡਮਾ ਰਵਨੀਤ ਕੌਰ ਅਤੇ ਮਨਦੀਪ ਕੌਰ ਤੋਂ ਤੰਗ ਪਰੇਸਾਨ ਆ ਕੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਜੋ ਮੇਰੀ ਪਤਨੀ ਖੁਦਕੁਸ਼ੀ ਕਰਨ ਤੋਂ ਪਹਿਲਾ ਉਸ ਕਮਰੇ ਵਿੱਚ ਲਿਪਸਟਿਕ ਨਾਲ ਕਮਰੇ ਦੀ ਕੰਧ ਤੇ ਅਤੇ ਅਲਮਾਰੀ ਦੇ ਦਰਵਾਜੇ ਲਿਖ ਗਈ ਹੈ ਕਿ ਉਸ ਨੂੰ ਰਵਨੀਤ ਕੌਰ ਤੇ ਮਨਦੀਪ ਕੌਰ ਨੇ ਜਲੀਲ ਕੀਤਾ ਹੈ ਅਤੇ ਮੈਂਟਲੀ ਟਾਰਚਰ ਕਰਦੀਆਂ ਹਨ । ਉਹਨਾਂ ਨੂੰ ਬਿਲਕੁਲ ਵੀ ਨਾ ਬਖਸਿਆ ਜਾਵੇ | ਮੇਰੀ ਮੌਤ ਦੀਆਂ ਜਿੰਮੇਵਾਰ ਰਵਨੀਤ ਕੌਰ ਤੇ ਮਨਦੀਪ ਕੌਰ ਹਨ । ਇਸ ਸਬੰਧੀ ਬੇਗੋਵਾਲ ਪੁਲਿਸ ਨੇ ਦੋਵਾਂ ਦੋਸ਼ੀ ਅਧਿਆਪਕਾਂਵਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਆਰੰਭ ਕਰ ਦਿੱਤੀ ਹੈ । ਇਸ ਸਬੰਧੀ ਥਾਣਾ ਮੁਖੀ ਬੇਗੋਵਾਲ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ । ਅਤੇ ਦੋਸ਼ੀ ਅਧਿਆਪਕਾਂਵਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ
ਅੱਜ ਤੋਂ ਅਸੀਂ ਪੰਜਾਬੀ ਵਾਂਗ ਹਿੰਦੀ ਵਿੱਚ ਵੀ ਇੱਕ ਨਵੇਂ ਸ਼ਬਦ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਕਰਾਂਗੇ।
ਬੇਨਤੀ ਹੈ ਕਿ ਪੜ੍ਹੋ ਪੰਜਾਬ ਟੀਮ ਮੈਂਬਰ ਅਤੇ ਅਧਿਆਪਕ ਸਾਹਿਬਾਨ ਇਸ ਸ਼ਬਦ ਨੂੰ ਵਿਦਿਆਰਥੀਆਂ ਤੱਕ ਪਹੁੰਚਦਾ ਕਰਨ।
🙏🙏🙏🙏🙏🙏🙏
