PUNJAB EDUCATES
Открыть в Telegram
For Ads, promotion and queries, contact us : @likusto_bot PSEB STUDY MATERIAL ⬇️⬇️
Больше3 655
Подписчики
-524 часа
-207 дней
-10130 день
Архив постов
3 655
ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਵਾਸਤੇ ਰਜਿਸਟ੍ਰੇਸ਼ਨ ਦੀ ਤਰੀਕ ’ਚ ਕੀਤਾ ਵਾਧਾ
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ (Meritorious Schools) 'ਚ ਦਾਖ਼ਲ਼ੇ ਵਾਸਤੇ ਰਜਿਸਟ੍ਰੇਸ਼ਨ ਦੀ ਆਖਰੀ ਤਰੀਕ 14 ਅਗਸਤ ਤਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਨ੍ਹਾਂ ਸਕੂਲਾਂ 'ਚ 11ਵੀਂ ਅਤੇ 12ਵੀਂ ਜਮਾਤ 'ਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ।
ਪੰਜਾਬ ਸਕੂਲ ਸਿੱਖਿਆ ਵਿਭਾਗ (Department of School Education Punjab) ਦੇ ਬੁਲਾਰੇ ਅਨੁਸਾਰ ਦਾ ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ ਵੱਲੋਂ ਸੂਬੇ ਭਰ ਵਿੱਚ ਗ਼ਰੀਬ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ। ਇਹ ਸਕੂਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ, ਗੁਰਦਾਸਪੁਰ ਅਤੇ ਤਲਵਾੜਾ ਵਿਖੇ ਮੌਜੂਦ ਹਨ। ਤਲਵਾੜਾ ਸਕੂਲ ਵਿਖੇ 9ਵੀਂ ਤੋਂ 12ਵੀਂ ਤੱਕ ਪੜਾਈ ਹੁੰਦੀ ਹੈ ਜਦਕਿ ਬਾਕੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਦੀ ਪੜ੍ਹਾਈ ਹੁੰਦੀ ਹੈ। ਇਨ੍ਹਾਂ ਸਕੂਲਾਂ 'ਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਲੜਕੀਆਂ ਤੇ ਲੜਕਿਆਂ ਦੇ ਵੱਖਰੇ ਹੋਸਟਲ ਅਤੇ ਖੁੱਲ੍ਹੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ। ਇਹ ਸਕੂਲ ਸ਼ਾਨਦਾਰ ਮੈੱਸ, ਸਮਾਰਟ ਕਲਾਸਰੂਮਾਂ ਅਤੇ ਬਹੁ-ਗਿਣਤੀ ਕਿਤਾਬਾਂ ਵਾਲੀਆਂ ਲਾਇਬ੍ਰੇਰੀਆਂ ਆਦਿ ਨਾਲ ਲੈਸ ਹਨ। ਇਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਤੇ ਭਵਿੱਖ ਵਾਸਤੇ ਉਨ੍ਹਾਂ ਨੂੰ ਤਿਆਰ ਕਰਨਾ ਹੈ।
ਬੁਲਾਰੇ ਅਨੁਸਾਰ ਇਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫੀਸ ਵੀ ਸੁਸਾਇਟੀ ਵਲੋਂ ਅਦਾ ਕੀਤੀ ਜਾਂਦੀ ਹੈ। ਸਕੂਲਾਂ 'ਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ 'ਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜ੍ਹਾਈ ਤੋਂ ਇਲਾਵਾ ਇਨ੍ਹਾਂ ਸਕੂਲਾਂ 'ਚ ਜੇਈਈ, ਐੱਨਈਈਟੀ, ਜੀਐੱਲਏਟੀਆਰ ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾਈ ਜਾਂਦੀ ਹੈ। ਹੁਣ ਇਨ੍ਹਾਂ ਸਕੂਲਾਂ 'ਚ ਐਨਡੀਏ ’ਚ ਜਾਣ ਵਾਲੇ ਖਾਹਸ਼ਮੰਦ ਵਿਦਿਆਰਥੀਆਂ ਨੂੰ ਸਿਖਲਾਈ ਵੀ ਦਿੱਤੀ ਜਾਂਦੀ ਹੈ।
PUNJAB BOARD EDUCATE
Share to the other students.
Subscribe our channel...
Уже доступно! Исследование Telegram 2025 — ключевые инсайты года 
