PUNJAB EDUCATES
Kanalga Telegram’da o‘tish
For Ads, promotion and queries, contact us : @likusto_bot PSEB STUDY MATERIAL ⬇️⬇️
Ko'proq ko'rsatish3 645
Obunachilar
+124 soatlar
-207 kunlar
-10330 kunlar
Postlar arxiv
3 646
Do you agree that Modi led Govt. is major responsible for COVID-19 diaster in India?
3 646
Regarding 12th exam👇🏻👇🏻
ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਅਤੇ 10ਵੀਂ ਦੇ ਵਿਦਿਆਰਥੀਆਂ ਨੂੰ ਭਾਵੇਂ ਬਿਨਾਂ ਪ੍ਰੀਖਿਆਵਾਂ ਪਾਸ ਕਰ ਦਿੱਤਾ ਹੈ ਪਰੰਤੂ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਤਿਆਰੀਆਂ ਵਿੱਚ ਦਿੱਤੀਆਂ ਹਨ। ਸਾਲ 2020-21 ਨਾਲ ਸਬੰਧਤ ਇਮਤਿਹਾਨਾਂ ਲਈ 3 ਲੱਖ 13 ਹਜ਼ਾਰ ਪ੍ਰੀਖਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ ਪਰ ਕੋਵਿਡ ਮਹਾਮਾਰੀ ਕਾਰਨ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ।
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਲੰਘੇ ਦਿਨ ਬੋਰਡਾਂ ਦੇ ਚੇਅਰਮੈਨਾਂ ਸਿੱਖਿਆ ਸ਼ਾਸਤਰੀਆਂ ਨਾਲ ਹੋਈ ਬੈਠਕ ਤੋਂ ਬਾਅਦ ਆਇਆ ਹੈ। ਪਤਾ ਲੱਗਾ ਹੈ ਕਿ ਕੇਂਦਰ ਵੱਲੋਂ ਪੇਸ਼ ਦੋ-ਨੁਕਾਤੀ ਸੁਝਾਵਾਂ (ਏ ਅਤੇ ਬੀ) ਵਿਚੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੁਕਤਾ-ਏ ਨੂੰ ਆਧਾਰ ਮੰਨ ਕੇ ਪ੍ਰੀਖਿਆਵਾਂ ਕਰਵਾਏਗਾ ਜਿਸਦੀ ਸਮਾਂ-ਸਾਰਣੀ ਪਹਿਲੀ ਜੂਨ ਨੂੰ ਜਾਰੀ ਹੋਵੇਗੀ।
ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਕਿਹਾ ਕਿ ਦੱਸੇ ਗਏ ਨੁਕਤੇ ਬਾਰੇ ਪੰਜਾਬ ਸਰਕਾਰ ਪਾਸੋਂ ਸੇਧ ਲਈ ਜਾ ਰਹੀ ਹੈ ਜਿਸ ਨੂੰ ਮੁੱਖ ਰੱਖ ਕੇ ਕੋਵਿਡ- 19 ਸਬੰਧੀ ਨਵਾਂ ਪ੍ਰੋਟੋਕਾਲ ਬਣਾਇਆ ਜਾਵੇਗਾ ਜਿਨ੍ਹਾਂ ਵਿਚ ਵਿਦਿਆਰਥੀਆਂ ਦੇ ਬੈਠਣ ਦੀ ਦੂਰੀ ਘੱਟੋ-ਘੱਟ 6 ਫੁੱਟ ਤਕ ਰੱਖੀ ਜਾਵੇਗੀ।
ਡਾ. ਯੋਗਰਾਜ ਨੇ ਕਿਹਾ ਕਿ ਨੁਕਤਾਏ ਅਨੁਸਾਰ ਪ੍ਰੀਖਿਆ ਬਾਰੂਵੀਂ ਜਮਾਤ ਨਾਲ ਸਬੰਧਤ ਵੱਖ ਵੱਖ ਸਟਰੀਮਜ਼ (ਸਾਇੰਸ, ਆਰਟਸ, ਕਾਮਰਸ, ਵੋਕੇਸ਼ਨਲ ) ਨਾਲ ਸਬੰਧਤ ਵਿਸ਼ਿਆਂ ਵਿਚੋਂ ਲਾਜ਼ਮੀ ਵਿਸ਼ਿਆਂ ਦੀ ਹੀ ਪ੍ਰੀਖਿਆ ਲੈ ਲਈ ਜਾਣੀ ਹੈ, ਇਨ੍ਹਾਂ ਵਿਸ਼ਿਆਂ ਵਿਚੋਂ ਪ੍ਰਾਪਤ ਨੰਬਰਾਂ ਦੇ ਆਧਾਰ ਤੇ ਬਾਕੀ ਵਿਸ਼ਿਆਂ ਦੇ ਨੰਬਰ ਲਾਏ ਜਾਣਗੇ।
ਉਨ੍ਹਾਂ ਦੱਸਿਆ ਫਾਰਮੂਲਾ- ਥੀ ਅਨੁਸਾਰ ਸਾਰੇ ਵਿਸ਼ਿਆਂ ਦੀ ਪ੍ਰੀਖਿਆ ਲੈ ਲਈ ਜਾਵੇਗੀ ਪਰ ਸਮਾਂ ਤੇ ਪਾਠਕ੍ਰਮ ਘਟਾ ਕੇ ਪ੍ਰਸ਼ਨ ਆਬਜੈਕਟਿਵ ਟਾਈਪ ਦੇ ਹੋਣਗੇ।
3 646
ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ: ਵਿਜੈ ਇੰਦਰ ਸਿੰਗਲਾ
ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ: ਵਿਜੈ ਇੰਦਰ ਸਿੰਗਲਾ
13,48,632 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਵੰਡਣ ਲਈ 80.92 ਕਰੋੜ ਰੁਪਏ ਦਾ ਬਜਟ ਕੀਤਾ ਮਨਜ਼ੂਰ: ਸਿੱਖਿਆ ਮੰਤਰੀ
ਚੰਡੀਗੜ, 21 ਮਈ (ਪ੍ਰਮੋਦ ਭਾਰਤੀ): ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਸਰਕਾਰੀ ਸਕੂਲਾਂ ਦੇ ਲਗਭਗ 13,48,632 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ 80.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜੀਂਦੀ ਗ੍ਰਾਂਟ ਜਾਰੀ ਕਰਨ ਉਪਰੰਤ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਵਰਦੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵਿਸਥਾਰਤ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਉਨਾਂ ਕਿਹਾ ਕਿ ਵਰਦੀਆਂ ਦੀ ਖਰੀਦ ਲਈ ਇਹ ਫੰਡ ਜ਼ਿਲ੍ਹਾ ਪੱਧਰ ਤੋਂ ਸਿੱਧੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਖਾਤੇ ਵਿੱਚ ਪਾਏ ਜਾਣਗੇ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤ ਰਹੀ ਹੈ। ਉਹਨਾਂ ਦੱਸਿਆ ਕਿ ਘਰਾਂ ਤੱਕ ਵਰਦੀ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸੇ ਵੀ ਵਿਦਿਆਰਥੀ ਨੂੰ ਵਰਦੀ ਦਾ ਮੇਚਾ (ਨਾਪ) ਦੇਣ ਲਈ ਸਕੂਲ ਨਹੀਂ ਬੁਲਾਇਆ ਜਾਵੇਗਾ। ਸਗੋਂ ਸਟਾਫ ਮਾਪਿਆਂ ਤੋਂ ਸਬੰਧਤ ਵਿਦਿਆਰਥੀ ਦਾ ਨਾਪ ਪ੍ਰਾਪਤ ਕਰੇਗਾ ਅਤੇ ਦਿੱਤੇ ਨਾਪ ਅਨੁਸਾਰ ਮੁਫਤ ਵਰਦੀਆਂ ਪ੍ਰਦਾਨ ਕਰਵਾਈਆਂ ਜਾਣਗੀਆਂ।
ਉਹਨਾਂ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਐਸ.ਐਮ.ਸੀਜ਼. ਨੂੰ ਹਰੇਕ ਵਿਦਿਆਰਥੀ ਦੀ ਨਿੱਜੀ ਸੁਰੱਖਿਆ ਲਈ ਉਹਨਾਂ ਨੂੰ ਦੋ-ਦੋ ਮਾਸਕ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।
ਸਿੱਖਿਆ ਮੰਤਰੀ ਨੇ ਸ਼ੁੱਕਰਵਾਰ ਨੂੰ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਲਈ 80.92 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇਣ ਮੌਕੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਜਮਾਤਾਂ ਵਿੱਚ ਪੜਨ ਵਾਲੀਆਂ ਸਾਰੀਆਂ ਲੜਕੀਆਂ ਅਤੇ ਐਸ.ਸੀ./ ਐਸ.ਟੀ./ ਬੀ ਪੀ. ਐਲ. ਵਰਗ ਦੇ ਲੜਕਿਆਂ ਨੂੰ 600 ਪ੍ਰਤੀ ਵਰਦੀ ਦੀ ਲਾਗਤ ਨਾਲ ਮੁਫਤ ਵਰਦੀਆਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਕੁੱਲ 13,48,632 ਵਿਦਿਆਰਥੀਆਂ ਵਿੱਚੋਂ 7,65,024 ਲੜਕੀਆਂ ਹਨ ਜਦ ਕਿ 5,08,436 ਅਨੁਸੂਚਿਤ ਜਾਤੀ ਦੇ ਲੜਕੇ ਅਤੇ 75,172 ਬੀ.ਪੀ.ਐਲ. ਵਰਗ ਦੇ ਲੜਕੇ ਸ਼ਾਮਲ ਹਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਵਧੀਆ ਕਵਾਲਟੀ ਦੀ ਵਰਦੀ ਖਰੀਦਣ ਲਈ ਮਾਪਦੰਡ ਪਹਿਲਾਂ ਹੀ ਨਿਰਧਾਰਤ ਕਰ ਲਏ ਗਏ ਹਨ ਅਤੇ ਵਰਦੀਆਂ ਦੀ ਖ਼ਰੀਦ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕੋਈ ਦਖਲਅੰਦਾਜੀ ਨਹੀਂ ਹੋਵੇਗੀ ਅਤੇ ਨਾ ਹੀ ਉਹ ਕਿਸੇ ਵੀ ਐਸ.ਐਮ.ਸੀ ਨੂੰ ਕਿਸੇ ਵਿਸ਼ੇਸ਼ ਵਿਕਰੇਤਾ ਜਾਂ ਦੁਕਾਨ ਤੋਂ ਵਰਦੀ ਦੀ ਖਰੀਦ ਲਈ ਕੋਈ ਜੁਬਾਨੀ ਜਾਂ ਲਿਖਤੀ ਨਿਰਦੇਸ਼ ਜਾਰੀ ਕਰਨਗੇ।
ਮੰਤਰੀ ਨੇ ਕਿਹਾ “ਜੇਕਰ ਕੋਈ ਅਧਿਕਾਰੀ ਖਰੀਦ ਪ੍ਰਕਿਰਿਆ ਵਿੱਚ ਦਖਲਅੰਦਾਜੀ ਕਰਦਾ ਪਾਇਆ ਗਿਆ ਤਾਂ ਦੋਸ਼ੀ ਪਾਏ ਜਾਣ ’ਤੇ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।”
ਕੈਬਨਿਟ ਮੰਤਰੀ ਨੇ ਦੱਸਿਆ ਕਿ ਲੜਕਿਆਂ ਨੂੰ ਸ਼ਰਟ, ਪੈਂਟ, ਪਟਕਾ ਜਾਂ ਟੋਪੀ, ਸਵੈਟਰ, ਜੁਰਾਬਾਂ ਅਤੇ ਜੁੱਤੇ ਦਿੱਤੇ ਜਾਣਗੇ ਅਤੇ ਵਿਦਿਆਰਥਣਾਂ ਨੂੰ ਸ਼ਰਟ-ਪੈਂਟ ਜਾਂ ਸਲਵਾਰ-ਕਮੀਜ਼, ਸਵੈਟਰ, ਜੁੱਤੇ ਅਤੇ ਜੁਰਾਬਾਂ ਦਿੱਤੇ ਜਾਣਗੇ। ਉਨਾਂ ਕਿਹਾ ਕਿ ਪ੍ਰਾਇਮਰੀ ਕਲਾਸਾਂ ਦੀਆਂ ਵਿਦਿਆਰਥਣਾਂ ਲਈ ਪੈਂਟ- ਕਮੀਜ਼ ਵਿਕਲਪਿਕ ਹਨ ਜਦਕਿ ਅੱਪਰ-ਪ੍ਰਾਇਮਰੀ ਕਲਾਸਾਂ ਦੀਆਂ ਕੁੜੀਆਂ ਲਈ ਸਲਵਾਰ-ਕਮੀਜ਼ ਮੁਫਤ ਵਰਦੀ ਦੇ ਹਿੱਸੇ ਵਜੋਂ ਲਾਜ਼ਮੀ ਹੋਵੇਗੀ।
3 646
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 5ਵੀਂ ਜਮਾਤ ਦੇ ਨਤੀਜੇ ਐਲਾਨਣ ਸਬੰਧੀ ਅਹਿਮ ਫ਼ੈਸਲਾ
21 ਮਈ, 2021
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 5ਵੀਂ ਜਮਾਤ ਦੇ ਨਤੀਜੇ ਐਲਾਨਣ ਸਬੰਧੀ ਅਹਿਮ ਫ਼ੈਸਲਾ ਕੀਤਾ ਹੈ।
ਜਾਣਕਾਰੀ ਮੁਤਾਬਿਕ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼ੇ੍ਣੀ ਦੀ ਸਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ 24 ਮਈ ਨੂੰ ਬਾਅਦ ਦੁਪਹਿਰ 2:30 ਵਜੇ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਰਚੁਅਲ ਮੀਟਿੰਗ ਰਾਹੀਂ ਐਲਾਨਿਆ ਜਾਵੇਗਾ।
Endi mavjud! Telegram Tadqiqoti 2025 — yilning asosiy insaytlari 
