STUDY 📚 POINT ( PSEB )
Kanalga Telegram’da o‘tish
Punjab Board (PSEB) All study material available on this channel Join our Telegram Channel to get access all Study Material Class 5th to 12th
Ko'proq ko'rsatish3 109
Obunachilar
Ma'lumot yo'q24 soatlar
-317 kun
-16330 kun
Postlar arxiv
*BREAKING NEWS*
_*31 ਜੁਲਾਈ ਤੋਂ ਬਾਅਦ ਜੇਕਰ ਕੋਈ ਨਾਬਾਲਗ ਬੱਚਾ 2 ਪਹੀਆ ਅਤੇ 4 ਪਹੀਆ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25,000 ਹੋਵੇਗਾ ਜੁਰਮਾਨਾ। ਜੇਕਰ ਮੰਗ ਕੇ ਕਿਸੇ ਦਾ ਵਾਹਨ ਚਲਾਇਆ ਜਾਂਦਾ ਹੈ ਤਾਂ ਵਾਹਨ ਦੇ ਮਾਲਕ ਖਿਲਾਫ ਹੋਵੇਗੀ ਸਖਤ ਕਾਰਵਾਈ।*_
ਓਪਨ ਸਕੂਲ ਪ੍ਰਣਾਲੀ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫੀਸ ਦੇ ਦਾਖ਼ਲਿਆਂ ਦੀ ਆਖਰੀ ਮਿਤੀ 15 ਸਤੰਬਰ 2024 ਰੱਖੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀ 16 ਸਤੰਬਰ 2024 ਤੋਂ 31 ਅਕਤੂਬਰ 2024 ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖਲਾ ਲੈ ਸਕਦੇ ਹਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਓਪਨ ਸਕੂਲ ਵਿੱਚ ਦਾਖ਼ਲੇ ਦੀ ਮਿਤੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਦਾਖਲਾ ਫਾਰਮ ਮਾਨਤਾ ਪ੍ਰਾਪਤ ਸਕੂਲਾਂ, ਬੋਰਡ ਦਫਤਰਾਂ ਰਾਹੀਂ ਜਾਂ ਸਿੱਧੇ ਬੋਰਡ ਦੀ ਵੈੱਬਸਾਈਟ 'ਤੇ ਆਨਲਾਈਨ ਪ੍ਰਕਿਰਿਆ ਰਾਹੀਂ ਭਰ ਸਕਦੇ ਹਨ। ਫੀਸ ਆਨਲਾਈਨ ਜਮ੍ਹਾ ਕਰਵਾਉਣੀ ਹੋਵੇਗੀ। ਵਿਦਿਆਰਥੀਆਂ ਨੂੰ ਬੋਰਡ ਵੱਲੋਂ ਨਿਰਧਾਰਤ ਦਾਖਲਾ ਅਤੇ ਪ੍ਰੀਖਿਆ ਫੀਸ ਤੋਂ ਇਲਾਵਾ ਕੋਈ ਹੋਰ ਫੀਸ ਨਹੀਂ ਦੇਣੀ ਪਵੇਗੀ। ਪ੍ਰਾਸਪੈਕਟਸ ਅਤੇ ਸਿਲੇਬਸ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲਬਧ ਹੋਣਗੇ।
🌼 𝗝𝗢𝗜𝗡 𝗚𝗥𝗢𝗨𝗣
@Pseb_studyHall_YT
